1 ਯੂਹੰਨਾ 1

1ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ। 2ਜਿਹੜਾ ਜੀਵਨ ਸਾਨੂੰ ਦਰਸਾਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਪਕ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸ਼ਾਇਆ। 3ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। 4ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ। 5ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ। 6ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ। 7ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ। 8ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ। 9ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ। 10ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿੱਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।


Copyright
Learn More

will be added

X\