1 ਥੱਸਲੁਨੀਕੀਆਂ ਨੂੰ 1

1ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ। ਉਹ ਕਲੀਸਿਯਾ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਦੇਵੇ। 2ਜਦੋਂ ਅਸੀਂ ਪ੍ਰਾਰਥਨਾ ਕਰਦੇ ਹਾਂ ਤਾਂ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ ਅਤੇ ਤੁਹਾਡੇ ਸਾਰਿਆਂ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ, 3ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹੜੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਧੰਨਵਾਦ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹੜਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਧੰਨਵਾਦ ਕਰਦੇ ਹਾਂ। ਅਸੀਂ ਉਸਦਾ ਧੰਨਵਾਦ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ। 4ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸ ਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ। 5ਅਸੀਂ ਤੁਹਾਡੇ ਲਈ ਖੁਸ਼ਖਬਰੀ ਲਿਆਂਦੀ। ਪਰ ਅਸੀਂ ਸਿਰਫ਼ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਅਸੀਂ ਉਸ ਖੁਸ਼ਖਬਰੀ ਨੂੰ ਸ਼ਕਤੀ ਨਾਲ ਲਿਆਂਦਾ ਅਸੀਂ ਇਸ ਨੂੰ ਪਵਿੱਤਰ ਆਤਮਾ ਦੇ ਨਾਲ ਲਿਆਂਦਾ ਅਤੇ ਵੱਧ ਨਿਸ਼ਚਿਤਤਾ ਨਾਲ ਕਿ ਇਹ ਸੱਚ ਸੀ। ਤੁਸੀਂ ਇਹ ਵੀ ਜਾਣਦੇ ਹੋ ਕਿ ਜਦੋਂ ਅਸੀਂ ਤੁਹਾਡੇ ਨਾਲ ਸਾਂ ਅਸੀਂ ਕਿਵੇਂ ਰਹਿੰਦੇ ਸਾਂ। ਅਸੀਂ ਉਸ ਤਰ੍ਹਾਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਜਿਉਂ ਰਹੇ ਸਾਂ। 6ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ। 7ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ। 8ਤੁਹਾਡੇ ਰਾਹੀਂ ਪ੍ਰਭੂ ਦੇ ਉਪਦੇਸ਼ ਮਕਦੂਨਿਯਾ ਅਤੇ ਅਖਾਯਾ ਵਿੱਚ ਫ਼ੈਲ ਗਏ। ਅਤੇ ਤੁਹਾਡਾ ਪਰੇਸ਼ੁਰ ਵਿੱਚ ਵਿਸ਼ਵਾਸ ਵੀ ਹਰ ਥਾਂ ਮਸ਼ਹੂਰ ਹੋ ਗਿਆ। ਇਸ ਲਈ ਸਾਨੂੰ ਵਿਸ਼ਵਾਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ। 9ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹਨ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ। 10ਤੁਸੀਂ ਮੂਰਤੀਆਂ ਦੀ ਪੂਜਾ ਛੱਡ ਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਜਿਵਾਲਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ।

will be added

X\