2 ਯੂਹੰਨਾ 1

1ਬਜ਼ੁਰਗ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸ ਦੇ ਬੱਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹੜੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ। 2ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ। 3ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ। 4ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ। 5ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ। 6ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ। 7ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ। 8ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸੱਕੇ। 9ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ। 10ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ 11ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸ ਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ। 12ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਹਮਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ। 13ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।

will be added

X\