ਰਸੂਲਾਂ ਦੇ ਕਰਤੱਬ 9

1ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ। 2ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ। 3ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬੜੀ ਤੇਜ਼ ਬਿਜਲੀ ਉਸ ਦੇ ਇਰਦ-ਗਿਰਦ ਚਮਕੀ। 4ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?” 5ਸੌਲੁਸ ਨੇ ਕਿਹਾ, “ਪ੍ਰਭੂ, ਤੂੰ ਕੌਣ ਹੈਂ?” ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ। 6ਉੱਠ ਅਤੇ ਉੱਠ ਕੇ ਹੁਣ ਸ਼ਹਿਰ ਨੂੰ ਜਾ ਉੱਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।” 7ਜਿਹੜੇ ਮਨੁੱਖ ਉਸ ਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖੜ੍ਹੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ। 8ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸੱਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਦੰਮਿਸਕ ਵਿੱਚ ਲੈ ਆਏ। 9ਤਿੰਨ ਦਿਨ ਤੱਕ ਉਹ ਨਾ ਵੇਖ ਸੱਕਿਆ ਅਤੇ ਨਾ ਹੀ ਉਸ ਨੇ ਕੁਝ ਖਾਧਾ ਪੀਤਾ। 10ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।” 11ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉੱਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁੱਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ। 12ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।” 13ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ। 14ਹੁਣ ਉਹ ਇੱਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸ ਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ੜਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰੱਖਦੇ ਹਨ।” 15ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸ ਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ। 16ਮੈਂ ਉਸ ਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।” 17ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।” 18ਉਸੇ ਵੇਲੇ ਅਚਾਨਕ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹਿਆ ਕੁਝ ਡਿੱਗਿਆ ਅਤੇ ਉਸ ਨੂੰ ਦੁਬਾਰਾ ਦਿਖਣ ਲੱਗ ਪਿਆ। ਸੌਲੁਸ ਉੱਠਿਆ ਅਤੇ ਉਸ ਨੂੰ ਬਪਤਿਸਮਾ ਦਿੱਤਾ ਗਿਆ। 19ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ। 20ਜਲਦੀ ਹੀ ਉਸ ਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।” 21ਸਾਰੇ ਲੋਕ ਜਿਹੜੇ ਸੌਲੁਸ ਨੂੰ ਸੁਣਦੇ ਉਹ ਬੜੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇੱਥੇ ਯਿਸੂ ਦੇ ਚੇਲਿਆਂ ਨੂੰ ਫ਼ੜਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ੜਵਾਉਣ ਲਈ ਆਇਆ ਹੈ।” 22ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ। 23ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ। 24ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸ ਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ। 25ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿੱਖਿਆ ਦਿੱਤੀ ਸੀ, ਇੱਕ ਰਾਤ ਉਸ ਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ। 26ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ। 27ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ। 28ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ। 29ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ। 30ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸ ਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉੱਥੋਂ ਉਸ ਨੂੰ, ਤਰਸੁਸ ਨੂੰ ਭੇਜ ਦਿੱਤਾ। 31ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ। 32ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ। 33ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿੱਛਲੇ ਅੱਠ ਸਾਲਾਂ ਤੋਂ ਮੰਜੇ ਤੋਂ ਉੱਠ ਨਹੀਂ ਸੀ ਸੱਕਿਆ। 34ਪਤਰਸ ਨੇ ਉਸ ਨੂੰ ਕਿਹਾ, “ਐਨਿਯਾਸ, ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿੱਛਾ!” ਉਹ ਤੁਰੰਤ ਖੜ੍ਹਾ ਹੋ ਗਿਆ। 35ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ। 36ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ “ਹਿਰਨੀ”। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ। 37ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ। 38ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉੱਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸੱਕੇ ਆਓ।” 39ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ। 40ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ। 41ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸ ਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ। 42ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ। 43ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉੱਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਦੇ ਘਰ ਰਿਹਾ।

will be added

X\