ਇਬਰਾਨੀਆਂ ਨੂੰ 4

1ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹੜਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸੱਕੀਏ। ਇਸ ਲਈ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ। 2ਮੁਕਤੀ ਦਾ ਮਾਰਗ ਸਾਨੂੰ ਦੱਸਿਆ ਗਿਆ ਸੀ ਜਿਵੇਂ ਉਨ੍ਹਾਂ ਲੋਕਾਂ ਨੂੰ ਦੱਸਿਆ ਗਿਆ ਸੀ। ਪਰ ਜਿਹੜੇ ਉਪਦੇਸ਼ ਉਨ੍ਹਾਂ ਲੋਕਾਂ ਨੇ ਸੁਣੇ ਉਸਦੀ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਹੋਈ। ਲੋਕਾਂ ਨੇ ਉਹ ਉਪਦੇਸ਼ਾਂ ਨੂੰ ਸੁਣਿਆਂ ਪਰ ਉਸ ਨੂੰ ਵਿਸ਼ਵਾਸ ਨਾਲ ਪ੍ਰਾਪਤ ਨਹੀਂ ਕੀਤਾ। 3ਅਸੀਂ ਲੋਕ, ਜਿਹੜੇ ਨਿਹਚਾ ਰੱਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ: ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।’” ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁੱਕਿਆ ਸੀ, ਜਿਸ ਸਮੇਂ ਤੋਂ ਉਸ ਨੇ ਇਹ ਦੁਨੀਆਂ ਸਾਜੀ ਸੀ, ਉਸ ਨੇ ਇੰਝ ਆਖਿਆ। 4ਪੋਥੀਆਂ ਵਿੱਚ ਇੱਕ ਜਗ਼੍ਹਾ, ਪਰਮੇਸ਼ੁਰ ਨੇ ਹਫ਼ਤੇ ਦੇ ਸੱਤਵੇਂ ਦਿਨ ਬਾਰੇ ਇਹ ਬੋਲਿਆ ਸੀ; “ਪਰਮੇਸ਼ੁਰ ਨੇ ਆਪਣੇ ਸਾਰੇ ਕਾਰਜ ਪੂਰਨ ਕਰ ਦਿੱਤੇ ਅਤੇ ਸੱਤਵੇਂ ਦਿਨ ਉਸ ਨੇ ਅਰਾਮ ਕੀਤਾ।” 5ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵੜਨਗੇ।” 6ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂ ਕਿ ਉਹ ਆਗਿਆਕਾਰੀ ਨਹੀਂ ਸਨ। 7ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸ ਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸ ਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ: “ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ, ਤਾਂ ਅਤੀਤ ਦੀ ਤਰ੍ਹਾਂ ਜ਼ਿੱਦੀ ਨਾ ਬਣੋ।” 8ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਇਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨ “ਅੱਜ ਦੇ ਦਿਨ” ਬਾਰੇ ਗੱਲ ਕੀਤੀ ਹੈ। 9ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ। 10ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹੜਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾ ਲਿਆ ਹੈ। 11ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵੜਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ। 12ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ। 13ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸੱਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸੱਕਦਾ ਹੈ। ਹਰ ਚੀਜ਼ ਉਸ ਦੇ ਸਾਹਮਣੇ ਖੁੱਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ। 14ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹੜਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹੜਾ ਸਾਡੇ ਕੋਲ ਹੈ, ਦ੍ਰਿੜ ਰਹਿਣਾ ਜਾਰੀ ਰੱਖੀਏ। 15ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ। 16ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ।


Copyright
Learn More

will be added

X\