ਫ਼ਿਲੇਮੋਨ ਨੂੰ 1

1ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ। 2ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ। 3ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ। 4ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ। 5ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 6ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ। 7ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ। 8ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ। 9ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ। 10ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ। 11ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ। 12ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ। 13ਮੈਂ ਉਸ ਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ। 14ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ। 15ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸੱਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸੱਕੇ, 16ਅੱਗੇ ਤੋਂ ਇੱਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸ ਨੂੰ ਉਸਤੋਂ ਵੀ ਵੱਧੇਰੇ ਪਿਆਰ ਕਰੋਂਗੇ। ਤੁਸੀਂ ਉਸ ਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ। 17ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ। 18ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ। 19ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ। 20ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ। 21ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ। 22ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ। 23ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ। 24ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ। 25ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਅੰਗ ਸੰਗ ਹੋਵੇ।

will be added

X\